Tuesday, February 17, 2026
spot_img

ਸੁਖਬੀਰ ਬਾਦਲ ਦਾ ਵੱਡਾ ਐਲਾਨ : ‘ਸਰਕਾਰ ਬਣਨ ‘ਤੇ ਪੈਨਸ਼ਨ 3100 ਰੁ., ਧੀਆਂ ਨੂੰ 1 ਲੱਖ ਰੁ…’

Must read

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਕਾਦੀਆਂ ਵਿਚ ਵੱਡੀ ਰੈਲੀ ਨੂੰ ਸੰਬੋਧਤ ਕੀਤਾ। ਇਸ ਦੌਰਾਨ ਉਨ੍ਹਾਂ ਵੱਡੇ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਕਿਸਾਨਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰੇਗੀ।

ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਬਣਨ ਦੇ ਪਹਿਲੇ ਹਫ਼ਤੇ ਦੇ ਅੰਦਰ ਕਿਸਾਨਾਂ ਨੂੰ ਟਿਊਬਵੈੱਲ ਬਿਜਲੀ ਕੁਨੈਕਸ਼ਨ ਦਿੱਤੇ ਜਾਣਗੇ। ਪਿਛਲੇ 50 ਸਾਲਾਂ ਤੋਂ ਸਰਕਾਰੀ ਜ਼ਮੀਨ ‘ਤੇ ਕਾਸ਼ਤ ਕਰ ਰਹੇ ਵਿਅਕਤੀਆਂ ਨੂੰ ਮਾਲਕੀ ਅਧਿਕਾਰ ਦਿੱਤੇ ਜਾਣਗੇ, ਜਦੋਂ ਕਿ ਸਾਂਝੀ ਜ਼ਮੀਨ ਦੀ ਵੰਡ ਮੁਫ਼ਤ ਕੀਤੀ ਜਾਵੇਗੀ।

ਘੱਟ ਆਮਦਨ ਵਾਲੇ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੇ ਕਣਕ ਦਾ ਆਟਾ 4 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਦਾਲਾਂ 20 ਰੁਪਏ ਪ੍ਰਤੀ ਕਿਲੋਗ੍ਰਾਮ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਤਹਿਤ ਵਿੱਤੀ ਸਹਾਇਤਾ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article