ਅੰਮ੍ਰਿਤਸਰ ,23 ਅਕਤੂਬਰ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਦੀ ਸਜ਼ਾ ‘ਤੇ ਫੈਸਲਾ ਹੋਣਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਵੱਲੋਂ ਬੀਤੀ ਸ਼ਾਮ ਇਸ ਸੰਬੰਧ ਵਿੱਚ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ ।
ਦੱਸਣ ਯੋਗ ਹੈ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਇੱਥੇ ਇੱਕ ਸਥਾਨਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਜਿੱਥੇ ਉਹਨਾ ਮੀਡੀਆ ਨਾਲ ਗੱਲ ਕਰਦਿਆਂ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ । ਇਸ ਸਬੰਧੀ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ। ਕੀ ਕਿਸੇ ਤਨਖਾਈਏ ਨੂੰ ਛੋਟ ਦਿੱਤੀ ਜਾ ਸਕਦੀ ਹੈ, ਸਬੰਧੀ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਆਖਿਆ ਕਿ ਜਦੋਂ ਤੱਕ ਤਨਖਾਹੀਆ ਕਰਾਰ ਦਿੱਤਾ ਵਿਅਕਤੀ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਜਥੇਦਾਰਾਂ ਕੋਲੋਂ ਤਨਖਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰੀ ਨਹੀਂ ਕਰ ਲੈਂਦਾ, ਉਹ ਤਨਖਾਹੀਆ ਰਹਿੰਦਾ ਹੈ । ਉਹਨਾਂ ਕਿਹਾ ਕਿ ਤਨਖਾਹੀਆ ਦੀ ਇੱਕ ਪਰਿਭਾਸ਼ਾ ਹੈ ਅਤੇ ਇਸ ਪਰਿਭਾਸ਼ਾ ਦੇ ਘੇਰੇ ਵਿੱਚ ਰਹਿਣਾ ਜਰੂਰੀ ਹੈ।