Monday, February 9, 2026
spot_img

ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ, ਕਿਹਾ . . .

Must read

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚ ਕੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਬਿਕਰਿਮ ਮਜੀਠੀਆ ਨਾਲ ਕਰੀਬ ਅੱਧੇ ਘੰਟੇ ਤੱਕ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ, “ਮੈਂ ਬਿਕਰਮ ਮਜੀਠੀਆ ਨੂੰ ਮਿਲ ਕੇ ਆਇਆ ਹਾਂ। ਉਹ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਹਨ। ਉਨਾਂ ਅੱਗੇ ਕਿਹਾ ਕਿ ਝੂਠਾ ਕੇਸ ਬਣਾਉਣਾ ਬਹੁਤ ਵੱਡਾ ਗੁਨਾਹ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਕੇਸ ਖੋਲ੍ਹ ਕੇ ਜਾਂਚ-ਪੜਤਾਲ ਕੀਤੀ ਜਾਵੇਗੀ। ਜੋ ਝੂਠੇ ਪਰਚੇ ਕੀਤੇ ਗਏ ਹਨ ਉਨਾਂ ਸਾਰੇ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article