Tuesday, November 5, 2024
spot_img

ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਜਲੰਧਰ ਵਿੱਚ ਲਹਿਰਾਉਣਗੇ ਕੌਮੀ ਝੰਡਾ, ਜਾਣੋਂ ਬਾਕੀ ਸੂਚੀ

Must read

ਚੰਡੀਗੜ੍ਹ, 7 ਅਗਸਤ : ਪੰਜਾਬ ਸਰਕਾਰ ਵਲੋਂ ਸੁਤੰਤਰਤਾ ਦਿਵਸ ਮੌਕੇ ਕਿਸ ਜ਼ਿਲ੍ਹੇ ਵਿੱਚ ਕਿਹੜਾ ਮੰਤਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਾਰ ਦਾ ਸੁਤੰਤਰਤਾ ਦਿਵਸ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿੱਚ ਹੋਵੇਗਾ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਬਠਿੰਡਾ ‘ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਰੂਪਨਗਰ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਕੌਮੀ ਝੰਡਾ ਲਹਿਰਾਉਣਗੇ।
ਪੰਜਾਬ ਦੇ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਪਟਿਆਲਾ, ਪੰਜਾਬ ਦੇ ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਅਮਨ ਅਰੋੜਾ ਫਾਜ਼ਿਲਕਾ ਵਿੱਚ, ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਬਰਨਾਲਾ ਵਿੱਚ, ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ ਅਫੇਅਰਜ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਤਰਨ ਤਾਰਨ ਵਿੱਚ, ਸੰਗਰੂਰ ਵਿੱਚ ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ, ਪਠਾਨਕੋਟ ਵਿੱਚ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬਰਮ ਸ਼ੰਕਰ ਕੌਮੀ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ ਲਾਲ ਚੰਦ, ਮੰਤਰੀ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ, ਪੰਜਾਬ, ਫਿਰੋਜਪੁਰ ਵਿੱਚ
ਲਾਲਜੀਤ ਸਿੰਘ ਭੁੱਲਰ ਮੰਤਰੀ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ, ਪੰਜਾਬ, ਐਸ.ਏ.ਐਸ. ਨਗਰ ਵਿੱਚ ਹਰਜੋਤ ਸਿੰਘ ਬੈਂਸ ਮੰਤਰੀ ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ, ਮੋਗਾ ਤੋਂ ਹਰਭਜਨ ਸਿੰਘ, ਊਰਜਾ ਅਤੇ ਲੋਕ ਨਿਰਮਾਣ ਮੰਤਰੀ, ਪੰਜਾਬ, ਮਾਨਸਾ ਤੋਂ ਚੇਤਨ ਸਿੰਘ ਜੋੜਮਾਜਰਾ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਪੰਜਾਬ, ਐੱਸਬੀਐੱਸ ਨਗਰ ਤੋਂ ਮਿਸ ਅਨਮੋਲ ਗਗਨ ਮਾਨ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ, ਪੰਜਾਬ, ਲੁਧਿਆਣਾ ਤੋਂ ਬਲਕਾਰ ਸਿੰਘ, ਸਥਾਨਕ ਸਰਕਾਰ ਅਤੇ ਸੰਸਦੀ ਕਾਜ ਮੰਤਰੀ ਪੰਜਾਬ ਅਤੇ ਅੰਮ੍ਰਿਤਸਰ ਤੋਂ ਗੁਰਮੀਤ ਸਿੰਘ ਪੁੱਡੀਆ ਖੇਤੀਬਾੜੀ ਅਤੇ ਪਸੂ-ਪਾਲਣ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article