ਸੁਪਰੀਮ ਕੋਰਟ ਨੇ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ, ਅਤੇ ਇਹ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿੱਚ ਸੀਟ ਲੜਨ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਹੀਂ ਹੁੰਦਾ।
5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਗਈ ਸੀ। ਪੈਰੋਲ ‘ਤੇ ਰਹਿੰਦਿਆਂ ਉਸ ਨੂੰ ਆਪਣੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਉਸ ਨੂੰ ਆਪਣੇ ਘਰ ਜਾਂ ਗ੍ਰਹਿ ਰਾਜ ਜਾਣ ਤੋਂ ਰੋਕਿਆ ਗਿਆ ਸੀ। ਪੈਰੋਲ ਪੂਰੀ ਹੋਣ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਵਿੱਚ 11 ਅਤੇ ਆਸਾਮ ਵਿੱਚ ਇੱਕ ਕੇਸ ਦਰਜ ਹੈ।