Monday, December 23, 2024
spot_img

ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਮਿਲੇਗੀ ਐਕਸ-ਗ੍ਰੇਸ਼ੀਆ ਗਰਾਂਟ

Must read

ਚੰਡੀਗੜ੍ਹ, 22 ਫਰਵਰੀ : ਮੁਖ ਮੰਤਰੀ ਭਗਵੰਤ ਮਾਨ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ।

ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article