ਜਲੰਧਰ, 2 ਅਪ੍ਰੈਲ 2024: ਸਾਬਕਾ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ MP ਸੁਸ਼ੀਲ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਪਿਛਲੀ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਹਨ। ਅੱਜ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ Y+ ਕੈਟਾਗਿਰੀ ਸੁਰੱਖਿਆ ਦਿੱਤੀ ਹੈ। ਜ਼ਿਕਰਯੋਗ ਹੈ ਜਦ ਦੋਵੇਂ ਲੀਡਰ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੀ, ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ।