Monday, January 13, 2025
spot_img

ਸੁੰਦਰ ਮੁੰਦਰੀਏ ਹੋ, ਤੇਰਾ ਕੌਣ ਵੀਚਾਰਾ ਹੋ, ਦੁੱਲਾ ਭੱਟੀ ਵਾਲਾ … ਜਾਣੋ, ਆਖਿਰ ਕੌਣ ਹੈ ਦੁੱਲਾ ਭੱਟੀ ਵਾਲਾ ਅਤੇ ਇਸਦੇ ਇਤਿਹਾਸ ਤੇ ਲੋਹੜੀ ਦੀ ਮਹੱਤਤਾ ਬਾਰੇ

Must read

ਅੱਜ ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਹੜੀ ਮੌਕੇ ਪਤੰਗਬਾਜ਼ੀ ਵੀ ਬਹੁਤ ਹੁੰਦੀ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲਣਗੀਆਂ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ ਅਤੇ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਜਿਨ੍ਹਾਂ ਦੇ ਘਰ ਮੁੰਡੇ-ਕੁੜੀਆਂ ਜੰਮੇ ਹੁੰਦੇ ਹਨ ਜਾਂ ਘਰ ‘ਚ ਨਵਾਂ ਵਿਆਹ ਹੋਇਆ ਹੁੰਦਾ ਹੈ, ਉਨ੍ਹਾਂ ਘਰਾਂ ‘ਚ ਲੋਹੜੀ ਦਾ ਤਿਉਹਾਰ ਵਿਸ਼ੇਸ਼ ਤੌਰ ‘ਤੇ ਮਨਾਇਆ ਜਾਂਦਾ ਹੈ।

ਲੋਹੜੀ ਦੇ ਤਿਉਹਾਰ ਮੌਕੇ ਲੋਕ ਪੂਜਾ ਲਈ ਬਾਜ਼ਾਰਾਂ ‘ਚੋਂ ਮੂੰਗਫਲੀ, ਰੇਵੜੀਆਂ, ਛਿਲਕੇ, ਖਜੂਰ, ਗੱਚਕ ਅਤੇ ਹੋਰ ਸਾਮਾਨ ਦੀ ਖ਼ਰੀਦਦਾਰੀ ਕਰ ਰਹੇ ਹਨ। ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਲੋਹੜੀ ਦੇ ਤਿਉਹਾਰ ਮੌਕੇ ਲੋਕ ਰਾਤ ਨੂੰ ਆਪਣੇ ਘਰਾਂ ਦੇ ਬਾਹਰ ਲੱਕੜਾਂ ਦੀ ਧੂਣੀ ਬਾਲਦੇ ਹਨ ਅਤੇ ਇਸ ਵਿਚ ਮੂੰਗਫ਼ਲੀ, ਗਚਕ ਅਤੇ ਹੋਰ ਚੀਜ਼ਾਂ ਪਾਉਂਦੇ ਹਨ ਅਤੇ ਪਰਿਵਾਰ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਪੂਜਾ ਕਰਦੇ ਹਨ।

ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ ਪਰ ਖਾਸ ਤੌਰ ‘ਤੇ ਦੁੱਲਾ ਭੱਟੀ ਦੀ ਕਹਾਣੀ ਨਾਲ ਇਸ ਨੂੰ ਜੋੜਿਆ ਜਾਂਦਾ ਹੈ। ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ, ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦੋਂ ਦੁੱਲਾ-ਭੱਟੀ ਨੇ ਲੜਕੀ ਦਾ ਵਿਆਹ ਕੀਤਾ ਤਾਂ ਉਸਨੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ।

ਇਕ ਹੋਰ ਕਥਾ ਮੁਤਾਬਕ ਕਿਸੇ ਗਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂ ਦੀਆਂ ਦੋ ਬਹੁਤ ਖ਼ੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਉਸ ਸਮੇਂ ਦੇ ਹਾਕਮ ਦੀ ਨਜ਼ਰੀਂ ਇਹ ਲੜਕੀਆਂ ਚੜ੍ਹ ਗਈਆਂ ਤੇ ਉਹ ਹਾਕਮ ਦੋਵੇਂ ਭੈਣਾਂ ‘ਤੇ ਮੈਲੀ ਅੱਖ ਰੱਖਣ ਲੱਗ ਪਿਆ। ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡ ‘ਚੋਂ ਦਾਨ ਦੇ ਰੂਪ ‘ਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ। ਲੋਕ ਸੁੰਦਰੀ ਤੇ ਮੁੰਦਰੀ ਦੇ ਵਿਆਹ ‘ਤੇ ਇਕੱਠੇ ਹੋਏ। ਦੁੱਲੇ ਭੱਟੀ ਨੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ।

ਲੋਹੜੀ ਵਾਲੇ ਦਿਨ ਛੋਟੇ-ਛੋਟੇ ਬੱਚੇ ਘਰ-ਘਰ ਜਾ ਕੇ ਗੀਤ ਗਾਉਂਦੇ ਹਨ, ਜੋ ਕਿ ਇਸ ਤਰ੍ਹਾਂ ਹੈ-

ਸੁੰਦਰ ਮੁੰਦਰੀਏ, ਹੋ! ਤੇਰਾ ਕੌਣ ਵਿਚਾਰਾ, ਹੋ!
ਦੁੱਲਾ ਭੱਟੀ ਵਾਲਾ, ਹੋ! ਦੁੱਲੇ ਧੀ ਵਿਆਹੀ, ਹੋ!
ਸੇਰ ਸ਼ੱਕਰ ਪਾਈ, ਹੋ! ਕੁੜੀ ਦਾ ਸਾਲੂ ਪਾਟਾ, ਹੋ!
ਕੁੜੀ ਦਾ ਜੀਵੇ ਚਾਚਾ, ਹੋ…

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article