Wednesday, November 12, 2025
spot_img

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ

Must read

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ।

ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ
ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ।

ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿੱਚ ਅੱਗੇ ਵਧਾ ਰਹੀ ਹੈ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਜਿਹੜੇ ਪਿੰਡਾਂ ਵਿੱਚ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਉਹਨਾਂ ਵਿੱਚ ਪਿੰਡ ਕਿਲਾ ਹਕੀਮਾਂ ਵਿਖੇ 65.09 ਲੱਖ, ਸ਼ੇਰੋਂ ਵਿਖੇ 52.43 ਲੱਖ, ਸ਼ਾਹਪੁਰ ਕਲਾਂ ਵਿਖੇ 39.10 ਲੱਖ, ਝਾੜੋਂ ਵਿਖੇ 117.16 ਲੱਖ, ਤੋਗਾਵਾਲ ਵਿਖੇ 41.56 ਲੱਖ, ਢੱਡਰੀਆਂ ਵਿਖੇ 26.28 ਲੱਖ, ਸਾਹੋਕੇ ਵਿਖੇ 35.57 ਲੱਖ, ਤੱਕੀਪੁਰ ਵਿਖੇ 23.94 ਲੱਖ, ਮੰਡੇਰ ਕਲਾਂ ਵਿਖੇ 45.98 ਲੱਖ, ਲੋਹਾਖੇੜਾ ਵਿਖੇ 41.02 ਲੱਖ, ਪਿੰਡੀ ਅਮਰ ਸਿੰਘ ਵਾਲੀ ਵਿਖੇ 43.70 ਲੱਖ ਰੁਪਏ ਦੀ ਲਾਗਤ ਸਟੇਡੀਅਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਉਤਸ਼ਾਹ ਵਾਲੇ ਜੀਵਨ ਵੱਲ ਮੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖੇਡਾਂ ਦੇ ਨਾਲ ਨਾਲ ਪਿੰਡ ਪੱਧਰ ‘ਤੇ ਸਮਾਜਕ ਇਕਜੁੱਟਤਾ ਦੇ ਕੇਂਦਰ ਵਜੋਂ ਵੀ ਕੰਮ ਕਰਨਗੇ।

ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਨੇ ਪਿੰਡ ਪੱਧਰ ‘ਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article