ਲੁਧਿਆਣਾ, 16 ਅਗਸਤ: ਸੋਸ਼ਲ ਮੀਡੀਆ ਰਾਹੀਂ ਸਮਾਜ ਸੇਵਾ ਕਰਨ ਦੇ ਨਾਲ-ਨਾਲ ਜੁੱਤੀਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਸੇਵੀ ਦੋਰਾਹਾ ਵਾਸੀ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਖ਼ਿਲਾਫ਼ ਥਾਣਾ ਦੁੱਗਰੀ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਹਨੀ ਸੇਠੀ ਦੇ ਨਾਲ ਹੀ ਇਸ ਮਾਮਲੇ ਵਿੱਚ ਇੰਗਲੈਂਡ ਵਿੱਚ ਬੈਠੇ ਉਸਦੇ ਦੋਸਤ ਅਵੀ ਸਿੱਧੂ ਨੂੰ ਵੀ ਨਾਮਜ਼ਦ ਕਰ ਲਿਆ ਹੈ। ਦੋਵਾਂ ‘ਤੇ ਸੋਸ਼ਲ ਮੀਡੀਆ ‘ਤੇ ਔਰਤ ਦੀ ਅਸ਼ਲੀਲ ਪੋਸਟ ਕਰਨ ਦਾ ਦੋਸ਼ ਹੈ। ਜਿਸ ਤੋਂ ਬਾਅਦ ਦੋਵਾਂ ਖਿਲਾਫ ਥਾਣਾ ਦੁੱਗਰੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ। ਹਾਲਾਂਕਿ, ਹਨੀ ਸੋਠੀ ਅਤੇ ਪ੍ਰਿਕਲ ਵਿਚਾਲੇ ਕਾਫੀ ਵਿਵਾਦ ਹੋਇਆ ਹੈ। ਕੁਝ ਦਿਨ ਪਹਿਲਾਂ ਪੁਲੀਸ ਨੇ ਪ੍ਰਿੰਕਲ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਹੁਣ ਦੁੱਗਰੀ ਪੁਲੀਸ ਨੇ ਹਨੀ ਸੇਠੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੁੱਗਰੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਔਰਤ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮੁਲਜ਼ਮ ਹਨੀ ਸੇਠੀ ਅਤੇ ਉਸ ਦੇ ਦੋਸਤ ਅਵੀ ਸਿੱਧੂ ਨੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾਈ ਸੀ। ਪੋਸਟ ਵਿੱਚ ਉਸਦੇ ਖਿਲਾਫ ਕਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ। ਮੁਲਜ਼ਮ ਨੇ ਪੀੜਤਾ ਨੂੰ ਉਸ ਦੀ ਅਸ਼ਲੀਲ ਵੀਡੀਓ ਜਾਰੀ ਕਰਨ ਦੀ ਧਮਕੀ ਵੀ ਦਿੱਤੀ। ਜਿਸ ਤੋਂ ਬਾਅਦ ਮਹਿਲਾ ਨੇ ਇਸ ਦੀ ਸ਼ਿਕਾਇਤ ਉੱਚ ਪੁਲਿਸ ਅਧਿਕਾਰੀਆਂ ਨੂੰ ਕੀਤੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਸਿਰਫ਼ ਦੋਸ਼ ਹੀ ਪਾਏ ਗਏ ਅਤੇ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਔਰਤ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਹਨੀ ਸੇਠੀ ਅਤੇ ਅਵੀ ਉਸ ਨੂੰ ਬਲੈਕਮੇਲ ਕਰਦੇ ਸਨ। ਉਹ ਉਸ ਦੀਆਂ ਅਸ਼ਲੀਲ ਫੋਟੋਆਂ ਫੇਸਬੁੱਕ ‘ਤੇ ਪਾਉਣ ਦੀ ਧਮਕੀ ਦੇ ਕੇ ਪੈਸੇ ਦੀ ਮੰਗ ਕਰ ਰਹੇ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਫੈਨ ਫਾਲੋਇੰਗ ਨੂੰ ਲੈ ਕੇ ਅਕਸਰ ਵਿਵਾਦਾਂ ‘ਚ ਰਹਿੰਦੇ ਹਨ। ਹਾਲ ਹੀ ‘ਚ ਲੁਧਿਆਣਾ ਦੇ ਜੁੱਤੀ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਅਤੇ ਹਨੀ ਸੇਠੀ ਵਿਚਾਲੇ ਸੋਸ਼ਲ ਮੀਡੀਆ ‘ਤੇ ਕਾਫੀ ਵਿਵਾਦ ਹੋਇਆ ਸੀ। ਮਾਮਲਾ ਇੰਨਾ ਵੱਧ ਗਿਆ ਕਿ ਉਹ ਸੋਸ਼ਲ ਮੀਡੀਆ ‘ਤੇ ਇਕ-ਦੂਜੇ ‘ਤੇ ਹਮਲਾ ਕਰਨ ਲਈ ਜਗ੍ਹਾ ਅਤੇ ਸਮਾਂ ਯਕੀਨੀ ਬਣਾਉਣ ਲੱਗੇ।