ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ’ਚ ਜਥੇਦਾਰ ਵਲੋਂ ਕੀਤੇ ਗਏ ਬਦਲਾਅ ਸੰਬੰਧੀ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਲਿਖਿਆ, “ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।




