Wednesday, March 18, 2026
spot_img

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ AI ਦੇ ਦੁਰਵਰਤੋਂ ’ਤੇ ਜਤਾਈ ਚਿੰਤਾ

Must read

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ ਅਤੇ ਉਸ ਨੂੰ ਕਿਤੇ ਵੀ ਸਾਂਝਾ ਨਾ ਕੀਤਾ ਜਾਵੇ ਤਾਂ ਜੋ ਉਹ ਸਮੱਗਰੀ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਏਆਈ ਸਮੱਗਰੀ ਨੂੰ ਡਾਊਨਲੋਡ ਕਰਕੇ ਆਪਣੇ ਮੰਚਾਂ ਉੱਤੇ ਅਪਲੋਡ ਨਾ ਕਰਨ, ਇਸ ਨਾਲ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article