Monday, December 23, 2024
spot_img

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ‘ਚ ਗਈ ਜਾਨ

Must read

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਟਾਟਾ ਨਗਰ ਵੱਲ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਭਰਾ ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਿਆ ਹੈ। ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦੇ ਸਨ ਅਤੇ ਕੀਰਤਨ ਪ੍ਰੋਗਰਾਮ ਲਈ ਹੀ ਟਾਟਾ ਨਗਰ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਉਸਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ 8 ਜੂਨ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਭਲਕੇ 9 ਜੂਨ ਦਿਨ ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਪਾਠੀ ਵੱਲੋਂ ਗਿਆਨੀ ਮਲਕੀਤ ਸਿੰਘ ਦੇ 16 ਸਾਲਾ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article