ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਥਕ ਪੇਸ਼ੀ ਦੌਰਾਨ CM ਮਾਨ ਸਪੱਸ਼ਟੀਕਰਨ ਦੇਣ ਲਈ ਆਪਣੇ ਨਾਲ ਦਸਤਾਵੇਜਾਂ ਨਾਲ ਭਰਿਆ ਬੈਗ ਲੈ ਕੇ ਆਏ ਹਨ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਸਨ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੁਝ ਦਸਤਾਵੇਜ਼ ਵੀ ਆਪਣੇ ਨਾਲ ਲੈ ਕੇ ਆਏ ਹਨ, ਜੋ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਪੇਸ਼ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੋਲੋਂ ਜੋ ਵੀ ਸਵਾਲ ਪੁੱਛੇ ਜਾਣਗੇ ਉਹ ਉਹਨਾਂ ਦਾ ਜਵਾਬ ਦੇਣਗੇ।





