ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਪਾਕਿਸਤਾਨ ਸਰਕਾਰ ਹੁਣ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਤੀਰਥ ਯਾਤਰੀਆਂ ਤੋਂ 5 ਡਾਲਰ ਦੀ ਐਂਟਰੀ ਫੀਸ ਨਹੀਂ ਲਵੇਗੀ। ਇਸ ਦੇ ਨਾਲ ਹੀ ਗੁਰਦੁਆਰਿਆਂ ਦੇ ਰੱਖ-ਰਖਾਅ ਲਈ ਰਾਸ਼ਟਰੀ ਸਲਹਾਕਾਰ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਗਿਆ ਹੈ।
ਇਹ ਜਾਣਕਾਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਦਿੱਤੀ। ਉਨ੍ਹਾਂ ਕਿਹਾ ਕਿ 3 ਦਿਨ ਪਹਿਲਾਂ ਬੈਠਕ ਵਿਚ ਵਿਦੇਸ਼ੀ ਸਿੱਖ ਭਾਈਚਾਰੇ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਨਿਰਮਾਣ ਕੰਮਾਂ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ ਗਈ ਹੈ।