SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁਲਕਾਂ ਨੂੰ ਸ਼ਰਤਾਂ ਨੂੰ ਨਰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਪਾਸਪੋਰਟ ਦੀ ਬਜਾਏ ਅਧਾਰ ਕਾਰਡ ’ਤੇ ਐਂਟਰੀ ਹੋਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ 20 ਡਾਲਰ ਲੈਣ ਦੀ ਸ਼ਰਤ ਖ਼ਤਮ ਕੀਤੀ ਜਾਵੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਬੇਨਤੀ ਹੈ ਕਿ ਪਾਸਪੋਰਟ ਤੇ ਸਮਾਂ ਲੈਣ ਵਾਲੀਆਂ ਸ਼ਰਤਾਂ ਨੂੰ ਮੌਕੇ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।