ਫ਼ਤਿਹਗੜ੍ਹ ਸਾਹਿਬ ਦੇ ਇੱਕ ਪਿੰਡ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਸ੍ਰੀ ਕੀਰਤਪੁਰ ਸਾਹਿਬ ਫੁੱਲ ਤਾਰਨ ਜਾ ਰਹੇ ਗੱਡੀ ‘ਚ ਸਵਾਰ 4 ਵਿਅਕਤੀਆਂ ਦੀ ਕਾਰ ਦਰੱਖ਼ਤ ਨਾਲ ਟਕਰਾ ਗਈ।
ਦਰਅਸਲ ਧੁੰਦ ਕਾਰਨ ਤੇਜ਼ ਰਫ਼ਤਾਰ ਕਾਰ ਦਰੱਖ਼ਤ ਜਾ ਟਕਰਾਈ। ਜਿਸ ਵਿੱਚ ਦੋ ਵਿਅਕਤੀਆਂ ਦੀ ਇਸ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਅਤੇ ਉਨ੍ਹਾਂ ਦੇ ਨਾਲ ਕਾਰ ਵਿਚ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ।