Thursday, December 19, 2024
spot_img

ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ’ਤੇ ਪਾਬੰਦੀ: ਹਰਪ੍ਰੀਤ ਸਿੰਘ-ਵਲਟੋਹਾ ਵਿਵਾਦ; ਹੈੱਡ ਗ੍ਰੰਥੀ ਕਰਨਗੇ ਸੇਵਾ

Must read

ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ। ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਰੱਖੀ ਗਈ ਹੈ।

ਸ਼੍ਰੋਮਣੀ ਕਮੇਟੀ ਨੇ ਇਸ ਮੀਟਿੰਗ ਸਬੰਧੀ ਪਹਿਲਾਂ ਏਜੰਡਾ ਸਪੱਸ਼ਟ ਨਹੀਂ ਕੀਤਾ ਸੀ। ਮੀਟਿੰਗ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫ਼ਤਿਆਂ ਲਈ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਹੀ ਜਥੇਦਾਰ ਦੀ ਸੇਵਾ ਕਰਨਗੇ।

ਇਸ ਦੇ ਨਾਲ ਹੀ ਵਲਟੋਹਾ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਏ ਵਿਵਾਦ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਜਲਦੀ ਹੀ ਆਪਣੀ ਰਿਪੋਰਟ ਤਿਆਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਇਸ ਦੀ ਅਗਵਾਈ ਰਘੂਜੀਤ ਸਿੰਘ ਵਿਰਕ ਕਰਨਗੇ ਅਤੇ ਉਨ੍ਹਾਂ ਦੇ ਨਾਲ ਸ਼ੇਰ ਸਿੰਘ ਮੰਡ ਅਤੇ ਦਲਜੀਤ ਸਿੰਘ ਭਿੰਡਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article