Thursday, October 23, 2025
spot_img

ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲੇ ‘ਚ ਹੋਈਆਂ 2 ਗ੍ਰਿਫ਼ਤਾਰੀਆਂ ! ਤਾਮਿਲਨਾਡੂ ਨਾਲ ਜੁੜ ਰਹੇ ਤਾਰ

Must read

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਤਾਮਿਲਨਾਡੂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਧਮਕੀ ਭਰੇ ਈਮੇਲ ਭੇਜਣ ਪਿੱਛੇ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਮਾਮਲੇ ਵਿਚ ਥੋੜ੍ਹੀ ਹੀ ਦੇਰ ਵਿਚ ਵੱਡਾ ਖੁਲਾਸਾ ਕੀਤਾ ਜਾ ਸਕਦਾ ਹੈ।

ਹਾਲਾਂਕਿ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਮੁਤਾਬਕ ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ਵਿੱਚ ਸਰਗਰਮ ਸਨ ਅਤੇ ਲਿੰਕਾਂ ਦੀ ਭਾਲ ਕਰ ਰਹੀਆਂ ਸਨ। 14 ਜੁਲਾਈ ਤੋਂ SGPC ਨੂੰ ਪੰਜ ਧਮਕੀ ਭਰੇ ਈਮੇਲ ਮਿਲੇ ਹਨ।

ਇਨ੍ਹਾਂ ਮੇਲਾਂ ਵਿੱਚ ਹਰਿਮੰਦਰ ਸਾਹਿਬ ਨੂੰ RDX ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਮੇਲਾਂ ਤੋਂ ਬਾਅਦ ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਮੰਦਰ ਕੰਪਲੈਕਸ ਸਮੇਤ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਇੱਕ ਪੂਰੀ ਤਲਾਸ਼ੀ ਮੁਹਿੰਮ ਚਲਾਈ ਗਈ।

ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ, ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕੁਝ ਮਹੱਤਵਪੂਰਨ ਸੁਰਾਗ ਮਿਲ ਸਕਦੇ ਹਨ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਇਹ ਇੱਕ ਸਾਈਬਰ ਹਮਲਾ ਸੀ ਜਾਂ ਇਸ ਦੇ ਪਿੱਛੇ ਕੋਈ ਸੰਗਠਿਤ ਨੈੱਟਵਰਕ ਹੈ ਜਾਂ ਕੋਈ ਕੱਟੜਪੰਥੀ ਸਾਜ਼ਿਸ਼ ਹੈ।

ਦੱਸ ਦੇਈਏ ਕਿ ਧਮਕੀਆਂ ਭਰੀਆਂ ਈਮੇਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਸਮੇਤ ਉੱਚ ਪੁਲਿਸ ਅਤੇ ਖੁਫੀਆ ਅਧਿਕਾਰੀਆਂ ਨਾਲ ਇੱਕ ਐਮਰਜੈਂਸੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ: “ਅਸੀਂ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ। ਹਰਿਮੰਦਰ ਸਾਹਿਬ ਵਰਗੇ ਪਵਿੱਤਰ ਸਥਾਨ ਦੀ ਰੱਖਿਆ ਕਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਸੁਰੱਖਿਆ ਏਜੰਸੀਆਂ ਚੌਕਸ ਹਨ ਅਤੇ ਕਿਸੇ ਵੀ ਦੇਸ਼ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।” ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ ਦੀ ਅਪੀਲ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article