Friday, July 5, 2024
spot_img

ਸ੍ਰੀ ਦਰਬਾਰ ਸਾਹਿਬ ਵਿੱਚ ਜੋ ਇਹ ਹੋ ਰਿਹੈ ਕਿ ਇਹ ਠੀਕ ਹੈ?

Must read

ਸ਼੍ਰੀ ਅੰਮ੍ਰਿਤਸਰ ਸਾਹਿਬ, 22 ਜੂਨ: ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਰੀਲਾਂ ਬਣਾਉਣ ਜਾਂ ਫੋਟੋਆਂ ਖਿੱਚਣ ਨੂੰ ਗੁਰੂ ਸਾਹਿਬ ਦੀ ਬੇਅਦਬੀ ਮੰਨਦੇ ਹੋਏ ਇਸ ਤੇ ਪੂਰਨ ਰੂਪ ਵਿੱਚ ਪਾਬੰਦੀ ਲਗਾਈ ਗਈ ਹੈ।
ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਔਰਤ ਵਲੋਂ ਯੋਗਾ ਦਿਵਸ ਵਾਲੇ ਦਿਨ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਯੋਗਾ ਕੀਤਾ ਗਿਆ। ਯੋਗਾ ਕਰਦੇ ਸਮੇਂ ਔਰਤ ਨੇ ਸਿਰ ਥੱਲੇ ਤੇ ਲੱਤਾਂ ਅਸਮਾਨ ਵੱਲ ਕੀਤੀਆਂ ਹੋਈਆਂ ਸਨ। ਜਿਸ ਕਾਰਨ ਉਸ ਔਰਤ ਦੇ ਪੈਰ ਗੁਰੂ ਮਹਾਰਾਜ ਵੱਲ ਸਨ। ਯੋਗਾ ਕਰਨ ਤੋਂ ਬਾਅਦ ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਔਰਤ ਵਲੋਂ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿੱਚ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਫੈਲਾਈ ਸੀ।ਜਿਸ ਨੂੰ ਲੈਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਪਰਿਕਰਮਾ ਵਿੱਚ ਡਿਊਟੀ ਤੇ ਤੈਨਾਤ ਤਿੰਨ ਮੁਲਾਜਮਾਂ ਤੇ ਕਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਲੜਕੀ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਯਾਦਾ ਨੂੰ ਠੇਸ ਪੁੱਜੀ ਹੈ, ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਗਿਆ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੁਨੀਆ ਦੇ ਹਰ ਧਰਮ ਤੇ ਵਰਗ ਨਾਲ ਸਬੰਧਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਯਾਦਾ ਦਾ ਜ਼ਰੂਰ ਖਿਆਲ ਰੱਖਿਆ ਜਾਵੇ।
ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਰੀਲਾਂ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ ਪਾਬੰਦੀ
ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਇਮਾਰਤ ਦੇ ਅੰਦਰ ਰੀਲਾਂ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ ਪਾਬੰਦੀ ਹੈ। ਅੱਜ ਕੱਲ੍ਹ ਐਸਜੀਪੀਸੀ ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀ ਇਨ੍ਹਾਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸੰਗਤਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਕਰ ਰਹੇ ਹਨ, ਫਿਰ ਵੀ ਕੁਝ ਲੋਕ ਵੀਡੀਓ ਰੀਲਾਂ ਬਣਾ ਰਹੇ ਹਨ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਖ਼ਤੀ ਨਾਲ ਰੋਕਣ ਦਾ ਫੈਸਲਾ ਕੀਤਾ ਹੈ।
ਔਰਤ ਵਲੋਂ ਯੋਗਾ ਕਰਨ ਦੀਆਂ ਫੋਟੋਆਂ ਸ਼ੋਸ਼ਲ ਮੀਡੀਆ ਤੇ ਆਉਣ ਤੋਂ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਨ ਤੇ ਉਕਤ ਔਰਤ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਸਿੱਖ ਸੰਗਤ ਤੋਂ ਮਾਫੀ ਮੰਗੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article