Monday, December 23, 2024
spot_img

ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸਨਾਨ ਕਰਦਿਆਂ ਬਰਨਾਲਾ ਦੇ ਨੌਜਵਾਨ ਦੀ ਗਈ ਜਾਨ

Must read

ਬਰਨਾਲਾ ਦੇ ਪਿੰਡ ਹਮੀਦੀ ਦੇ ਇੱਕ ਗੁਰਸਿੱਖ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸਨਾਨ ਕਰਦੇ ਸਮੇਂ ਮੌਤ ਹੋ ਗਈ। ਦੱਸ ਦਈਏ ਨੌਜਵਾਨ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਗਮਗੀਨ ਮਾਹੌਲ ਵਿੱਚ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਮਨਪ੍ਰੀਤ ਸਿੰਘ ਪਿੰਡ ਠੁੱਲੀਵਾਲ ਦੇ ਗੁਰਦੁਆਰਾ ਜੰਡਸਰ ਸਾਹਿਬ ਵਿਖੇ 4 ਸਾਲਾਂ ਤੋਂ ਗ੍ਰੰਥੀ ਵਜੋਂ ਸੇਵਾ ਨਿਭਾ ਰਿਹਾ ਸੀ। 2 ਜੁਲਾਈ ਨੂੰ ਉਹ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ। ਕੱਲ੍ਹ ਤੜਕੇ 4 ਵਜੇ ਉਹ ਗੋਬਿੰਦ ਧਾਮ ਦੀ ਝੀਲ ਵਿੱਚ ਇਸ਼ਨਾਨ ਕਰ ਰਿਹਾ ਸੀ ਤਾਂ ਦਿਲ ਦਾ ਦੌਰਾ ਕਾਰਨ ਉਸ ਦੀ ਮੌਤ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article