Tuesday, November 12, 2024
spot_img

ਸੜਕ ਸਰੁੱਖਿਆ ਨੂੰ ਲੈਕੇ ਹਾਈਕੋਰਟ ਸਖ਼ਤ, ਬੱਚਿਆ ਲਈ ਆਇਆ ਇਹ ਆਦੇਸ਼, ਜਾਣੋ !

Must read

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ। ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ। ਇਸ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article