ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ ਹੈ।
ਇਸ ਦੇ ਮੱਦੇਨਜ਼ਰ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਜਿੱਤ ਦਾ ਜਸ਼ਨ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਵਿਧਾਨ ਸਭਾਵਾਂ ਦੀ ਗਿਣਤੀ – ਬਰਨਾਲਾ ਵਿਧਾਨ ਸਭਾ ਹਲਕਾ ਭਦੌੜ, ਵਿਧਾਨ ਸਭਾ ਹਲਕਾ ਮਹਿਲ ਕਲਾਂ ਬਰਨਾਲਾ ਦੇ ਐਸਡੀ ਕਾਲਜ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ, ਥ੍ਰੀ ਲੇਅਰ ਫੋਰਸ ਤਾਇਨਾਤ ਕੀਤੀ ਗਈ ਸੀ।
ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ ਦੀ ਤਿੱਖੀ ਨਜ਼ਰ ਰੱਖੀ ਗਈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਵੀ ਸਖ਼ਤ ਚੌਕਸੀ ਰੱਖੀ ਗਈ। ਈਵੀਐਮ ਨੂੰ ਸਖ਼ਤ ਟ੍ਰਿਪਲ ਲੇਅਰ ਸੁਰੱਖਿਆ ਹੇਠ ਰੱਖਿਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਸ਼ਨਾਖਤੀ ਕਾਰਡ ਅਤੇ ਪਾਸ ਜਾਰੀ ਕੀਤੇ ਗਏ ਸਨ।