ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨਐਸਏ ਦੀ ਮਿਆਦ ‘ਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ । ਵਾਧੇ ਵਾਲੇ ਪੱਤਰ ਦੀ ਕਾਪੀ 18 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ। ਅੰਮ੍ਰਿਤਸਰ ਦੀ ਡੀ ਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ ।