Monday, September 16, 2024
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ 2 ਨਵੇਂ ਗ੍ਰੰਥੀ ਸਿੰਘਾਂ ਦੀ ਹੋਈ ਨਿਯੁਕਤੀ, ਪੰਜ ਸਿੰਘ ਸਾਹਿਬਾਨਾਂ ਨੇ ਭੇਂਟ ਕੀਤੀਆਂ ਦਸਤਾਰਾਂ

Must read

ਸ੍ਰੀ ਅਕਾਲ ਤਖਤ ਸਾਹਿਬ ‘ਚ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਹੋਈ ਹੈ। ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਵੇਂ ਗ੍ਰੰਥੀ ਸਿੰਘਾਂ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜ ਸਿੰਘ ਸਾਹਿਬਾਨਾਂ ਨੇ ਦੋਹਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਭੇਂਟ ਕੀਤੀਆਂ।

ਦੱਸ ਦਈਏ ਇਸ ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੀ ਸ਼ਾਮਿਲ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article