ਗਰਮੀਆਂ ਵਿੱਚ ਨਾਰੀਅਲ ਪਾਣੀ ਪੀਣ ਦਾ ਇੱਕ ਵੱਖਰਾ ਹੀ ਆਨੰਦ ਹੁੰਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਨਾ ਸਿਰਫ਼ ਪਿਆਸ ਬੁਝਾਉਂਦਾ ਹੈ ਅਤੇ ਤਾਜ਼ਗੀ ਦਿੰਦਾ ਹੈ, ਸਗੋਂ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ? ਪੁਰਾਣੇ ਸਮੇਂ ਤੋਂ ਹੀ ਆਯੁਰਵੇਦ ਵਿੱਚ ਨਾਰੀਅਲ ਪਾਣੀ ਨੂੰ ਇੱਕ ਦਵਾਈ ਮੰਨਿਆ ਜਾਂਦਾ ਰਿਹਾ ਹੈ।
ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਨਾ ਸਿਰਫ਼ ਸਰੀਰ ਨੂੰ ਡੀਟੌਕਸੀਫਾਈ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਪਾਚਨ, ਚਮੜੀ ਅਤੇ ਦਿਲ ਦੀ ਸਿਹਤ ਨੂੰ ਵੀ ਬਿਹਤਰ ਬਣਾਉਂਦੇ ਹਨ। ਖਾਸ ਗੱਲ ਇਹ ਹੈ ਕਿ ਜੇਕਰ ਤੁਸੀਂ ਇਸਨੂੰ ਹਫ਼ਤੇ ਵਿੱਚ ਸਿਰਫ਼ 3 ਦਿਨ ਪੀਂਦੇ ਹੋ, ਤਾਂ ਕੁਝ ਹੀ ਹਫ਼ਤਿਆਂ ਵਿੱਚ ਤੁਹਾਨੂੰ ਇਸਦੇ ਸ਼ਾਨਦਾਰ ਫਾਇਦੇ ਦਿਖਾਈ ਦੇਣਗੇ।
ਵਾਲਾਂ ਲਈ ਫ਼ਾਇਦੇਮੰਦ
ਇਹ ਆਇਰਨ ਤੇ ਵਿਟਾਮਿਨ-ਕੇ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਮੌਜੂਦ ਪੋਸ਼ਕ ਤੱਤ ਵਾਲਾਂ ਨੂੰ ਸਿਹਤਮੰਦ ਬਣਾਉਂਦੇ ਹਨ। ਤੁਸੀਂ ਚਾਹੋ ਤਾਂ ਨਾਰੀਅਲ ਪਾਣੀ ਨਾਲ ਆਪਣੇ ਵਾਲਾਂ ਦੀ ਮਾਲਿਸ਼ ਵੀ ਕਰ ਸਕਦੇ ਹੋ। ਇਹ ਵਾਲਾਂ ਦੀ ਚਮਕ ਨੂੰ ਵਧਾਉਂਦਾ ਹੈ ਤੇ ਡੈਂਡਰਫ ਤੋਂ ਛੁਟਕਾਰਾ ਪਾਉਣ ਵਿਚ ਵੀ ਮਦਦ ਕਰਦਾ ਹੈ।
ਦਿਲ ਨੂੰ ਰੱਖੇ ਸਿਹਤਮੰਦ
ਇਹ ਮਾੜੇ ਕੋਲੈਸਟ੍ਰੋਲ ਨੂੰ ਘਟਾਉਂਦਾ ਹੈ ਤੇ ਚੰਗੇ ਕੋਲੈਸਟ੍ਰੋਲ ਦਾ ਪੱਧਰ ਵਧਾਉਣ ‘ਚ ਮਦਦ ਕਰਦਾ ਹੈ। ਇਸ ਲਈ ਇਹ ਦਿਲ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੈ।
ਕਿ਼ਡਨੀ ਸਟੋਨ
ਨਾਰੀਅਲ ਪਾਣੀ ਪੋਟਾਸ਼ੀਅਮ ਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ। ਇਸ ਦੀ ਵਰਤੋਂ ਨਾਲ ਗੁਰਦੇ ਦੀ ਪੱਥਰੀ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ।
ਗਰਭਵਤੀ ਔਰਤਾਂ ਲਈ ਫਾਇਦੇਮੰਦ
ਗਰਭ ਅਵਸਥਾ ਦੌਰਾਨ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦੀ ਲੋੜ ਹੁੰਦੀ ਹੈ। ਜੋ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਜ਼ਰੂਰੀ ਹੈ। ਅਜਿਹੇ ‘ਚ ਗਰਭ ਅਵਸਥਾ ਦੌਰਾਨ ਕਈ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ‘ਚ ਨਾਰੀਅਲ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ।