ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਣਾਇਆ ਗਿਆ ਹੈ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਸੈਕਟਰ-5 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਰਵਾਇਆ ਗਿਆ। ਨਾਇਬ ਸਿੰਘ ਸੈਣੀ ਸੂਬੇ ਨੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ ਤੋਂ ਇਲਾਵਾ 18 ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਸ਼ਾਮਲ ਹੋਏ। ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ।
ਉਨ੍ਹਾਂ ਤੋਂ ਬਾਅਦ ਸੀਨੀਅਰ ਨੇਤਾ ਅਨਿਲ ਵਿਜ ਨੇ ਮੰਤਰੀ ਵਜੋਂ ਸਹੁੰ ਚੁੱਕੀ। ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਹੋਰ ਆਗੂਆਂ ਵਿੱਚ ਮਹੀਪਾਲ ਢਾਂਡਾ, ਕ੍ਰਿਸ਼ਨ ਲਾਲ ਪੰਵਾਰ, ਰਾਓ ਨਰਬੀਰ ਸਿੰਘ ਦੇ ਨਾਂ ਸ਼ਾਮਲ ਹਨ। ਵਿਪੁਲ ਗੋਇਲ, ਅਰਵਿੰਦ ਸ਼ਰਮਾ, ਸ਼ਿਆਮ ਸਿੰਘ ਰਾਣਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਅੱਜ ਵਾਲਮੀਕਿ ਜਯੰਤੀ ਵਾਲੇ ਦਿਨ ਪੰਚਕੂਲਾ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦਾ ਇਕੱਠ ਸੀ। ਸਹੁੰ ਚੁੱਕ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਹੋਰ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਕੇਂਦਰੀ ਮੰਤਰੀ, ਐਨਡੀਏ ਆਗੂ ਹਾਜ਼ਰ ਸਨ।ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਅੱਜ ਯਾਨੀ 17 ਅਕਤੂਬਰ 2024 ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਤੀਜੀ ਵਾਰ ਸਰਕਾਰ ਬਣਾਈ।