ਚੰਡੀਗੜ੍ਹ, ਰੋਹਤਕ, 30 ਜੁਲਾਈ : ਜਿਲ੍ਹਾ ਫਾਜ਼ਿਲਕਾ ਦੇ ਪਿੰਡ ਚਿਮਨੇਵਾਲਾ ਦੇ NRI ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੇ ਹਮਲੇ ਤੋਂ ਬਾਅਦ ਜ਼ੀਰੋ FIR ਦਰਜ ਕਰ ਲਈ ਹੈ। ਇਹ ਜਾਣਕਾਰੀ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ।
ਉਹਨਾਂ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਜ਼ੀਰੋ ਐਫ.ਆਰ.ਆਈ. ਕਰਨ ਕਰਨ ਲਈ ਚਿੱਠੀ ਲਿਖੀ ਸੀ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ।
ਏਥੇ ਦੱਸਣ ਯੋਗ ਹੈ ਕਿ ਬੀਤੇ ਦਿਨੀਂ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਆ ਰਹੇ ਸੀ, ਉਨ੍ਹਾਂ ਨੂੰ ਉਨ੍ਹਾਂ ਦਾ ਪਤੀ ਬੂਟਾ ਸਿੰਘ ਲੈਣ ਲਈ ਦਿੱਲੀ ਗਏ ਸਨ। ਦਿੱਲੀ ਤੋਂ ਵਾਪਿਸ ਆਉਂਦਿਆਂ ਰਸਤੇ ਵਿੱਚ ਰੋਹਤਕ ਉਨ੍ਹਾਂ ‘ਤੇ ਹਮਲਾ ਹੋ ਗਿਆ ਸੀ। ਇਸ ਘਟਨਾ ਦੌਰਾਨ ਡਰਾਈਵਰ ਦੀ ਫੁਰਤੀ ਨੇ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਲਿਆ ਸੀ।
ਹਰਿਆਣਾ ਦੇ ਰੋਹਤਕ ‘ਚ ਪੰਜਾਬ ਦੇ ਐਨ.ਆਰ.ਆਈ ਪਰਿਵਾਰ ‘ਤੇ ਹੋਏ ਹਮਲੇ ਵਿੱਚ ਜ਼ੀਰੋ FIR ਦਰਜ




