ਹੁਣ ਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਪੁਲਿਸ ਤਾਇਨਾਤ ਰਹੇਗੀ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸ਼ਤਰੂਜੀਤ ਕਪੂਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਦਿੱਤੀਆਂ। ਡੀਜੀਪੀ ਨੇ ਕਿਹਾ ਕਿ ਇਸ ਫੈਸਲੇ ਨਾਲ ਲੁੱਟ-ਖੋਹ, ਡਕੈਤੀ ਅਤੇ ਕਤਲ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਹਾਈਵੇਅ ਤੋਂ ਭੱਜਣ ਵਾਲੇ ਅਪਰਾਧੀਆਂ ਨੂੰ ਵੀ ਆਸਾਨੀ ਨਾਲ ਟਰੇਸ ਕੀਤਾ ਜਾ ਸਕਦਾ ਹੈ।
ਡੀਜੀਪੀ ਨੇ ਸਮੂਹ ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਦੇ ਥਾਣਿਆਂ ਅਤੇ ਚੌਕੀਆਂ ਵਿੱਚ ਜੁਰਮ ਕੰਟਰੋਲ ਸਬੰਧੀ ਵਧੀਆ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ। ਜਦੋਂਕਿ ਲਾਪਰਵਾਹੀ ਵਰਤਣ ਵਾਲੇ ਪੁਲੀਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੁਲਿਸ ਮੁਲਾਜ਼ਮਾਂ ਦਾ ਆਤਮ ਵਿਸ਼ਵਾਸ ਵਧਦਾ ਹੈ ਅਤੇ ਅਪਰਾਧਾਂ ਨੂੰ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਕਪੂਰ ਨੇ ਮੀਟਿੰਗ ਵਿੱਚ ਜ਼ਮਾਨਤ ਜੰਪਰਾਂ, ਭਗੌੜੇ ਵਿਅਕਤੀਆਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।