ਅੱਜ ਹਲਕਾ ਤਰਨਤਾਰਨ ਸਾਹਿਬ ਦੇ ਪਿੰਡ ਬਹਿਲਾ ਤੋਂ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਅਤੇ ਸਾਥੀ । ਕਾਂਗਰਸ ਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਜਗਧੀਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਪਿੰਡ ਗੋਹਲਵੜ ਅਤੇ ਰਾਜੇਸ਼ ਭੰਡਾਰੀ (ਵਾਰਡ18), ਪਿੰਡ ਕਾਜੀਕੋਟ ਤੋਂ ਸਾਬਕਾ ਸਰਪੰਚ ਹਰਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ । ਇਹਨਾਂ ਦੇ ਆਉਣ ਨਾਲ ਹਲਕਾ ਤਰਨਤਾਰਨ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਚੁਣਾਵੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਤੇ ਸਮੁੱਚੀ ਜਥੇਬੰਦੀ ਚੜ੍ਹਦੀ ਕਲਾ ਨਾਲ ਹਲਕੇ ਵਿੱਚ ਕੰਮ ਕਰ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਆਗੂਆਂ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਫੈਸਲਾ ਲਿਆ ਹੈ । ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਤਸ਼ਾਹ ਦੇਖ ਕੇ ਮੈਂ ਆਖ ਸਦਕਾ ਹਾਂ ਕਿ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਜਿੱਤ ਯਕੀਨੀ ਹੈ।”