Sunday, October 6, 2024
spot_img

ਹਾਰਨ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਿਹਾ “ਮੈਨੂੰ ਪਿੰਡਾਂ ਦੇ ਲੋਕਾਂ ਨੇ ਵੋਟ ਨਹੀਂ ਪਾਈ”

Must read

ਬੀਤੇ ਦਿਨ ਯਾਨੀ 4 ਜੂਨ ਨੂੰ ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ। ਪੰਜਾਬ ਵਿੱਚ ਕੁੱਲ 13 ਸੀਟਾਂ ‘ਚੋਂ 6 ਸੀਟਾਂ ਕਾਂਗਰਸ ਦੇ ਹਿੱਸੇ ਆਈਆਂ। ਉੱਥੇ ਹੀ ਲੋਕ ਸਭਾ ਹਲਕਾ ਲੁਧਿਆਣਾ ਤੋਂ ਵੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ।

ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਅਤੇ ਉਨ੍ਹਾਂ ਨੇ ਲੁਧਿਆਣਾ ਦੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਹਲਕੇ ਦੇ ਪਿੰਡ ਵਾਸੀਆਂ ਨਾਲ ਨਾਰਾਜ਼ਗੀ ਜਿਤਾਉਂਦੇ ਕਿਹਾ ਕਿ ਮੈਨੂੰ ਪਿੰਡਾਂ ਵਿੱਚੋਂ ਵੋਟ ਨਹੀਂ ਪਈ ਅਤੇ ਨਾ ਹੀ ਸਾਨੂੰ ਪ੍ਰਚਾਰ ਕਰਨ ਲਈ ਪਿੰਡਾਂ ਵਿੱਚ ਵੜ੍ਹਨ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀ ਅਗਲੀ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ 2027 ਦੀਆਂ ਚੋਣਾਂ ਤਗੜੇ ਹੋ ਕੇ ਲੜ੍ਹਾਂਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article