ਦੇਸ਼ ਦੇ ਰਾਜ ਇਸ ਰਾਜ ਨੇ ਔਰਤਾਂ ਨੂੰ ਹਰ ਮਹੀਨੇ ਆਰਥਿਕ ਮਦਦ ਦੇਣ ਦੀ ਸ਼ੁਰੂਆਤ ਕਰਨ ਦੀ ਪਹਿਲ ਕੀਤੀ ਹੈ। ਜਿਸ ਦੇ ਤਹਿਤ ਰਾਜ ਦੀ ਹਰ 21 ਸਾਲ ਤੋਂ 60 ਸਾਲ ਦੀ ਔਰਤ ਨੂੰ ਹਰ ਮਹੀਨੇ 1500 ਮਿਲਣਗੇ।
ਦਸ ਦੇਈਏ ਕਿ ਮਹਾਰਾਸ਼ਟਰ ਸਰਕਾਰ ਵਲੋਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸਰਕਾਰ ਨੇ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਕੀਤਾ। ਐਲਾਨ ਦੇ ਅਨੁਸਾਰ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। 21 ਤੋਂ 60 ਸਾਲ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਰਾਜ ਸਰਕਾਰ ਨੇ ਇਹ ਐਲਾਨ ਰਾਜ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ।