ਲੁਧਿਆਣਾ, 7 ਅਕਤੂਬਰ : ਚੰਡੀਗੜ੍ਹ ਰੋਡ ਸਥਿਤ ਹੈਂਮਪਟਨ ਕੋਰਟ ਬਿਜਨੈਸ ਪਾਰਕ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਧਰਨਾ ਦਿੱਤਾ ਗਿਆ। ਇਹ ਧਰਨਾ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਅਤੇ ਹੈਂਮਪਟਨ ਦੇ ਮਾਲਕ ਹੇਮੰਤ ਸੂਦ ਦੇ ਘਰ ਈਡੀ ਨੇ ਰੇਡ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਗੁੱਸੇ ਵਿੱਚ ਆਏ ਵਰਕਰਾਂ ਨੇ ਧਰਨਾ ਲਗਾਇਆ। ਧਰਨਾ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਮੌਕੇ ਤੇ ਮੌਜੂਦ ਹਨ।
‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਈਡੀ ਦੇ ਛਾਪੇਮਰੀ ਦੀ ਸੂਚਨਾ ਮਿਲਦੇ ਹੀ ‘ਆਪ’ ਦੇ ਵਰਕਰ ਇਕੱਠੇ ਹੋ ਗਏ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਦੀ ਅਗਵਾਈ ਹੇਠ ਵਰਕਰ ਧਰਨਾ ਦੇ ਕੇ ਬੈਠ ਗਏ। ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਈਡੀ ਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਡਰਾਉਣਾ ਬੰਦ ਕਰੇ। ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਕੇਂਦਰ ਸਰਕਾਰ ਕੁਝ ਹਾਸਲ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਵੀ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਾਬਕਾ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਉੱਥੇ ਵੀ ਈਡੀ ਨੂੰ ਕੁਝ ਨਹੀਂ ਮਿਲਿਆ ਤਾਂ ਹੁਣ ਇੱਥੇ ਵੀ ਖਾਲੀ ਹੱਥ ਹੀ ਪਰਤਣਾ ਪਵੇਗਾ। ਵਰਕਰਾਂ ਨੇ ਈਡੀ ਦੀ ਟੀਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਵਰਕਰਾਂ ਵੱਲੋਂ ਧਰਨੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਵੀ ਉਥੇ ਪੁੱਜ ਗਈ। ਪੁਲੀਸ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਲੱਗੀ ਹੋਈ ਹੈ।