Thursday, December 19, 2024
spot_img

ੴ☬ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ

Must read

ਧਨਾਸਰੀ ਭਗਤ ਰਵਿਦਾਸ ਜੀ ਕੀ
ੴ☬ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੧੪ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੪ (ਅੰਗ: ੬੯੪)

ਪੰਜਾਬੀ ਵਿਆਖਿਆ:
ਧਨਾਸਰੀ ਭਗਤ ਰਵਿਦਾਸ ਜੀ ਕੀ
ੴ☬ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article