ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਗੁਰਦੁਆਰਾ ਸ਼੍ਰੀ ਅਕਾਲ ਬੁੰਗੇ ਦਾ ਕਬਜ਼ਾ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਪੁਲਿਸ ਮੁਲਾਜ਼ਮ ਅਜੇ ਵੀ ਦੋਵੇਂ ਪਾਸਿਓਂ ਗੋਲੀਬਾਰੀ ਹੋਣ ਕਾਰਨ ਜ਼ਖਮੀ ਹਨ।
ਗੋਲੀਬਾਰੀ ‘ਚ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਜਿਸ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦਿਆਂ ਕਿਹਾ, ” ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….”