Tuesday, May 6, 2025
spot_img

10 ਮਈ ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ ਅਦਾਲਤ’ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ : ਸਕੱਤਰ ਡੀ.ਐਲ.ਐਸ.ਏ. ਸੁਮਿਤ ਸੱਭਰਵਾਲ

Must read

ਲੁਧਿਆਣਾ, 06 ਮਈ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ 10 ਮਈ, 2025 ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਆਗਾਮੀ 10 ਮਈ (ਸ਼ਨੀਵਾਰ) ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਆਮ ਲੋਕਾਂ ਨੂੰ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ‘ਨੈਸ਼ਨਲ ਲੋਕ ਅਦਾਲਤ’ ਰਾਹੀਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ।

ਸਕੱਤਰ ਸ੍ਰੀਮਤੀ ਸੱਭਰਵਾਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article