Monday, December 23, 2024
spot_img

12 ਸਾਲ ਬਾਅਦ ਭਾਰਤ ਨੇ World Cup Final ‘ਚ ਬਣਾਈ ਜਗ੍ਹਾ, ਨਿਊਜ਼ੀਲੈਂਡ ਨੂੰ ਸੈਮੀਫਾਇਨਲ ‘ਚ 70 ਦੌੜਾਂ ਹਰਾਇਆ

Must read

ਵਨਡੇ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਮੇਜ਼ਬਾਨ ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ। ਦੋਵੇਂ ਟੀਮਾਂ ਚਾਰ ਸਾਲ ਬਾਅਦ ਸੈਮੀਫਾਈਨਲ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਸਨ। ਪਿਛਲੀ ਵਾਰ 2019 ਵਿੱਚ ਕੀਵੀ ਟੀਮ ਨੇ ਕਰੋੜਾਂ ਭਾਰਤੀਆਂ ਦੇ ਸੁਪਨੇ ਤੋੜ ਕੇ ਫਾਈਨਲ ਵਿੱਚ ਥਾਂ ਬਣਾਈ ਸੀ। ਇਸ ਵਾਰ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਪਿਛਲੀ ਹਾਰ ਦਾ ਬਦਲਾ ਲਿਆ। ਹੁਣ ਭਾਰਤੀ ਟੀਮ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਫਾਈਨਲ ਖੇਡੇਗੀ। ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਹੋਵੇਗਾ। ਇਸ ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚਾਰ ਵਿਕਟਾਂ ਗੁਆ ਕੇ 397 ਦੌੜਾਂ ਬਣਾਈਆਂ। ਜਵਾਬ ‘ਚ ਕੀਵੀ ਟੀਮ ਸਾਰੀਆਂ ਵਿਕਟਾਂ ਗੁਆ ਕੇ 327 ਦੌੜਾਂ ਹੀ ਬਣਾ ਸਕੀ।

ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਚੌਥੀ ਵਾਰ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 397 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ 48.5 ਓਵਰਾਂ ‘ਚ 327 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ 70 ਦੌੜਾਂ ਨਾਲ ਮੈਚ ਹਾਰ ਗਈ। ਭਾਰਤ ਲਈ ਵਿਰਾਟ ਕੋਹਲੀ ਨੇ ਸਭ ਤੋਂ ਵੱਧ 117 ਦੌੜਾਂ ਬਣਾਈਆਂ। ਉਥੇ ਹੀ ਸ਼੍ਰੇਅਸ ਅਈਅਰ ਨੇ 105 ਦੌੜਾਂ ਦੀ ਪਾਰੀ ਖੇਡੀ। ਸ਼ੁਭਮਨ ਗਿੱਲ ਨੇ ਅਜੇਤੂ 80 ਦੌੜਾਂ ਦਾ ਯੋਗਦਾਨ ਪਾਇਆ। ਕਪਤਾਨ ਰੋਹਿਤ ਨੇ 47 ਦੌੜਾਂ ਅਤੇ ਲੋਕੇਸ਼ ਰਾਹੁਲ ਨੇ ਨਾਬਾਦ 39 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਟਿਮ ਸਾਊਦੀ ਨੇ ਤਿੰਨ ਅਤੇ ਟ੍ਰੇਂਟ ਬੋਲਟ ਨੇ ਇਕ ਵਿਕਟ ਲਈ।

ਨਿਊਜ਼ੀਲੈਂਡ ਲਈ ਡੇਰਿਲ ਮਿਸ਼ੇਲ ਨੇ 134 ਦੌੜਾਂ ਬਣਾਈਆਂ। ਕਪਤਾਨ ਕੇਨ ਵਿਲੀਅਮਸਨ ਨੇ 69 ਦੌੜਾਂ ਦੀ ਪਾਰੀ ਖੇਡੀ। ਗਲੇਨ ਫਿਲਿਪਸ ਨੇ 41 ਦੌੜਾਂ ਦਾ ਯੋਗਦਾਨ ਦਿੱਤਾ। ਦੋਵੇਂ ਕੀਵੀ ਸਲਾਮੀ ਬੱਲੇਬਾਜ਼ ਕੋਨਵੇ ਅਤੇ ਰਚਿਨ 13 ਦੌੜਾਂ ਦੇ ਸਕੋਰ ਨਾਲ ਪੈਵੇਲੀਅਨ ਪਰਤ ਗਏ। ਭਾਰਤ ਲਈ ਮੁਹੰਮਦ ਸ਼ਮੀ ਨੇ ਸੱਤ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article