‘ਆਪ’ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਤੇ ਇਸ ਸੈਸ਼ਨ ਵਿਚ ਬੇਅਦਬੀ ਖਿਲਾਫ ਕਾਨੂੰਨ ਲਿਆਂਦਾ ਜਾਵੇਗਾ। ਇਸ ਦਾ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ।
CM ਮਾਨ ਨੇ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। CM ਮਾਨ ਨੇ ਟਵੀਟ ਕਰ ਵਿਸ਼ੇਸ਼ ਸੈਸ਼ਨ ਬਾਰੇ ਦਿੱਤੀ ਜਾਣਕਾਰੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸਰਕਟ ਹਾਊਸ ਵਿਖੇ CM ਮਾਨ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਬੇਅਦਬੀਆਂ ਖਿਲਾਫ ਕਾਨੂੰਨ ਲਿਆਂਦਾ ਜਾਵੇਗਾ।




