Sunday, October 6, 2024
spot_img

ਸਾਡਾ 13-0 ਦਾ ਨਾਅਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸੀ, ਜਿਸ ‘ਚ ਉਹ ਕਾਮਯਾਬ ਹੋਏ ਹਨ : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

Must read

ਲੋਕ ਸਭਾ ਹਲਕਾ ਅੰਮ੍ਰਿਤਸਰ ‘ਚ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕੀਤਾ। 13-0 ਸਵਾਲ ਕਰਨ ‘ਤੇ ਉਨ੍ਹਾਂ ਨੇ ਕਿਹਾ ਕਿ 13/0 ਦਾ ਨਾਅਰਾ ਪ੍ਰਧਾਨ ਮੰਤਰੀ ਮੋਦੀ ਲਈ ਸੀ, ਜਿਸ ‘ਚ ਉਹ ਕਾਮਯਾਬ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ 2019 ਦੀਆਂ ਚੋਣਾਂ ਨੂੰ ਦੇਖਦੇ ਹੋਏ 2024 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਫ਼ਾਇਦਾ ਹੋਇਆ ਹੈ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਸ ਲਈ ਉਹ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਜ਼ਰੂਰ ਪੂਰਾ ਕਰਨਗੇ। ਭਾਵੇਂ ਉਹ ਆਹਾਰ ਗਏ ਹਨ ਪਰ ਉਨ੍ਹਾਂ ਨੇ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜੀਆਂ ਅਤੇ ਲੋਕਾਂ ਦਾ ਬਹੁਤ ਪਿਆਰ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੰਮ੍ਰਿਤਸਰ ਵਿੱਚ ਇੱਕ ਦਫਤਰ ਬਣਵਾਵਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਅਧਾਰ ਤੇ ਹੱਲ ਕਰਾਂਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article