Friday, November 22, 2024
spot_img

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Must read

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article