Friday, November 22, 2024
spot_img

17 ਮਈ ਨੂੰ ਜਲੰਧਰ ’ਚ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

Must read

ਚੰਡੀਗੜ੍ਹ, 15 ਮਈ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਵਿੱਚ 17 ਮਈ ਨੂੰ ਬੁੱਧਵਾਰ ਨੂੰ ਹੋਵੇਗੀ। ਇਸ ਵਾਰ ਮੰਤਰੀ ਮੰਡਲ ਦੀ ਮੀਟਿੰਗ ਜਲੰਧਰ ਵਿੱਚ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਕਿਹਾ, “ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਮੀਟਿੰਗ ‘ਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ‘ਤੇ ਵਿਚਾਰ ਹੋਵੇਗਾ ਅਤੇ ਤੁਰੰਤ ਉਨ੍ਹਾਂ ‘ਤੇ ਫ਼ੈਸਲੇ ਲਏ ਜਾਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ ਸੀ। ਲੁਧਿਆਣਾ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਹੁਣ ਮੰਤਰੀ ਮੰਡਲ ਦੀਆਂ ਮੀਟਿੰਗ ਚੰਡੀਗੜ੍ਹ ਵਿੱਚ ਨਹੀਂ ਹੋਇਆ ਕਰਨਗੀਆਂ ਬਲਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਇਆ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਦੂਜੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਜਲੰਧਰ ਵਿੱਚ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article