Wednesday, October 22, 2025
spot_img

ਅਸ਼ੀਰਵਾਦ ਯੋਜਨਾ ਤਹਿਤ 1718 ਲਾਭਪਾਤਰੀਆਂ ਨੂੰ ਮਿਲੇਗਾ ਲਾਭ

Must read

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2025-26 ਵਿੱਚ ਅਸ਼ੀਰਵਾਦ ਯੋਜਨਾ ਤਹਿਤ ਪੱਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਤੋਂ ਕੁੱਲ 1718 ਲਾਭਪਾਤਰੀਆਂ ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਸਾਰਿਆਂ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਰਨਾਲਾ ਤੋਂ 7 ਲਾਭਪਾਤਰੀ, ਬਠਿੰਡਾ ਤੋਂ 171, ਫਰੀਦਕੋਟ ਤੋਂ 14, ਫਿਰੋਜ਼ਪੁਰ ਤੋਂ 46, ਸ੍ਰੀ ਫਤਿਹਗੜ੍ਹ ਸਾਹਿਬ ਤੋਂ 61, ਗੁਰਦਾਸਪੁਰ ਤੋਂ 344, ਹੁਸ਼ਿਆਰਪੁਰ ਤੋਂ 23, ਜਲੰਧਰ ਤੋਂ 174, ਮੋਗਾ ਤੋਂ 163, ਸ੍ਰੀ ਮੁਕਤਸਰ ਸਾਹਿਬ ਤੋਂ 42, ਪਟਿਆਲਾ ਤੋਂ 148, ਰੂਪਨਗਰ ਤੋਂ 154, ਐਸਏਐਸ ਨਗਰ ਤੋਂ 52, ਐਸਬੀਐਸ ਨਗਰ ਤੋਂ 123, ਸੰਗਰੂਰ ਤੋਂ 101 ਅਤੇ ਮਲੇਰਕੋਟਲਾ ਤੋਂ 95 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਅਤੇ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਸਿੱਧੇ ਤੌਰ ‘ਤੇ ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਦੂਜੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article