ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣਦੇ ਹੀ ਡੋਨਾਲਡ ਟਰੰਪ ਨੇ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧਾ ਸਕਦੇ ਸਕਦੀਆਂ ਹਨ। ਦੱਸ ਦਈਏ ਕਰੀਬ 18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਿਆ ਜਾ ਸਕਦਾ ਹੈ। ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ।
ਦਰਅਸਲ ਅਮਰੀਕਾ ‘ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ ਨੇ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਰਹਿ ਰਹੇ ਲਗਭਗ 15 ਲੱਖ ਲੋਕਾਂ ਦੀ ਸੂਚੀ ਬਣਾਈ ਹੈ। ਇਸ ਸੂਚੀ ਵਿਚ 18 ਹਜ਼ਾਰ ਭਾਰਤੀ ਵੀ ਸ਼ਾਮਲ ਹਨ। ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਉਹ ਅਹੁਦੇ ਦੀ ਸਹੁੰ ਚੁਕਣਗੇ, ਸੱਭ ਤੋਂ ਪਹਿਲਾਂ ਉਹ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕਢਣਗੇ। ਇਸ ਮਾਮਲੇ ’ਚ ਆਈਸੀਈ ਨੇ ਕਿਹਾ ਕਿ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਭੇਜਣਾ ਟਰੰਪ ਦੇ ਸੀਮਾ ਸੁਰੱਖਿਆ ਏਜੰਡੇ ਦਾ ਹਿੱਸਾ ਹੈ।