30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਸਹਿਯੋਗੀ ਕਾਰੋਬਾਰੀ ਰਾਜੀਵ ਰਾਜਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਅੱਜ ਉਸਨੂੰ ਸੀਆਈਏ ਵੱਲੋਂ ਅਦਾਲਤ ਨੰਬਰ ਚਾਰ ਵਿੱਚ ਪੇਸ਼ ਕੀਤਾ ਗਿਆ ਜਿੱਥੇ ਰਾਜੀਵ ਰਾਜਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਲੁਧਿਆਣਾ ਦੇ ਮਾਲ ਐਨਕਲੇਵ ਦੇ ਕਾਰੋਬਾਰੀ ਰਵੀਸ਼ ਗੁਪਤਾ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੇ ਇਸ ਮਾਮਲੇ ਵਿੱਚ ਰਾਜੀਵ ਰਾਜਾ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਗੌਰਵ ਦੇ ਮਾਮਲੇ ਵਿੱਚ ਰਾਜੇਸ਼ ਅਤਰੀ ਜੋ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਹੁਤ ਕਰੀਬੀ ਹਨ ਉਨ੍ਹਾਂ ਨੂੰ ਵੀ ਅੱਜ ਸਵੇਰੇ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਉਸਨੂੰ ਦੇਰ ਸ਼ਾਮ ਤੱਕ ਅਦਾਲਤ ਵਿੱਚ ਪੇਸ਼ ਵੀ ਕਰ ਸਕਦੀ ਹੈ।