Sunday, November 17, 2024
spot_img

2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ ਦੋ ਕਲਰਕ ਮੁਅੱਤਲ – ਹਰਭਜਨ ਸਿੰਘ ਈ.ਟੀ.ਓ

Must read

ਚੰਡੀਗੜ੍ਹ, 4 ਫਰਵਰੀ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ ਤੈਨਾਤ ਇੰਨ੍ਹਾ 2 ਕਲਰਕਾਂ ਅਤੇ ਇੱਕ ਮਾਲ ਲੇਖਾਕਾਰ ਵੱਲੋਂ ਬਿਜਲੀ ਖਪਤਕਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਬਿੱਲਾਂ ਦੀ ਰਸੀਦਾਂ ਨੂੰ ਰਿਵਰਸ ਕਰਨ ਉਪਰੰਤ ਖਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਦੇ ਮਾਲੀਏ ਦਾ ਵਿੱਤੀ ਨੁਕਸਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਉਕਤ ਕਰਮਚਾਰੀਆਂ ਪਾਸੋਂ ਬਣਦੀ ਰਕਮ ਵੀ ਜਮ੍ਹਾਂ ਕਰਵਾ ਲਈ ਗਈ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਦੋਵਾਂ ਕਲਰਕਾਂ ਨੂੰ ਪੀ.ਐਸ.ਪੀ.ਸੀ.ਐਲ ਕਰਮਚਾਰੀ ਸਜਾ ਤੇ ਅਪੀਲ ਦੇ ਰੈਗੂਲੇਸ਼ਨ 1971 ਦੇ ਵਿਨਿਯਮ 4(1) ਦੇ ਤਹਿਤ ਤੱਤਕਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਕਰਮਚਾਰੀਆਂ ਦਾ ਮੁਅੱਤਲੀ ਸਮੇਂ ਹੈੱਡ ਕੁਆਟਰ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਸ੍ਰੀ ਆਨੰਦਪੁਰ ਸਾਹਿਬ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਿਰ ਤੋਂ ਮਹਿੰਗਾਈ ਦਾ ਬੋਝ ਘਟਾਉਣ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਸਹੂਲਤ ਦਿੱਤੀ ਗਈ ਹੈ ਪਰ ਇਹ ਵਿਅਕਤੀ ਘਪਲਾ ਕਰਦਿਆਂ ਖ਼ਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਨੂੰ ਮਾਲੀ ਤੌਰ ਤੇ ਨੁਕਸਾਨ ਪਹੁੰਚਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article