ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵਿਚ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੈਨੇਡਾ ਵਿੱਚ ਤਰਨ-ਤਾਰਨ ਦੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਸੁਖਚੈਨ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਮਾਣੂੰਕੇ ਤਰਨਤਾਰਨ ਵਜੋਂ ਹੋਈ ਹੈ। ਦੱਸ ਦਈਏ ਕਿ 21 ਸਾਲਾਂ ਨੌਜਵਾਨ ਆਪਣੇ ਮਾਪਿਆਂ ਦੇ ਇਕਲੌਤਾ ਪੁੱਤਰ ਸੀ। ਦੱਸ ਦਈਏ ਕਿ ਸੁਖਚੈਨ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।