ਦੇਸ਼ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਈਆਂ ਹਨ। ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 3 ਜੁਲਾਈ ਤੱਕ ਚੱਲੇਗਾ। ਇਹ ਜਾਣਕਾਰੀ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦਿੱਤੀ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਦੋਵਾਂ ਸਦਨਾਂ ਦਾ ਸੈਸ਼ਨ 3 ਜੁਲਾਈ ਤੱਕ ਚੱਲੇਗਾ।