Friday, November 15, 2024
spot_img

25 ਨਵੰਬਰ ਨੂੰ ਬੰਦ ਰਹਿਣਗੀਆਂ ਮੀਟ ਅਤੇ ਸ਼*ਰਾਬ ਦੀਆਂ ਦੁਕਾਨਾਂ

Must read

ਜਲੰਧਰ : ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅਹਿਮ ਹੁਕਮ ਜਾਰੀ ਕੀਤੇ ਹਨ। 25 ਨਵੰਬਰ (ਸ਼ਨੀਵਾਰ) ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਡੀਸੀ ਵਿਸ਼ੇਸ਼ ਸਾਰੰਗਲ ਨੇ ਨਗਰ ਕੀਰਤਨ ਦੇ ਰੂਟ ’ਤੇ ਸਾਰੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਨਗਰ ਕੀਰਤਨ ਦੇ ਰੂਟ ‘ਤੇ 40 ਤੋਂ ਵੱਧ ਸ਼ਰਾਬ ਅਤੇ ਮਾਸਾਹਾਰੀ ਦੁਕਾਨਾਂ ਬੰਦ ਰਹਿਣਗੀਆਂ। ਜਲੰਧਰ ਸ਼ਹਿਰ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਡੀਸੀ ਸਾਰੰਗਲ ਨੇ ਕਿਹਾ ਕਿ ਇਹ ਫੈਸਲਾ ਸ਼ਹਿਰ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article