Saturday, September 28, 2024
spot_img

28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌ ਤ

Must read

ਨਾਭਾ, 24 ਸਤੰਬਰ : ਨਾਭਾ ਦੇ ਪਿੰਡ ਪਾਲੀਆ ਦੇ 28 ਸਾਲਾਂ ਨੌਜਵਾਨ ਦੀ ਕੈਨੇਡਾ ਤੋਂ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਭਾਦਸੋਂ ਵਸਨੀਕ 28 ਸਾਲਾ ਗੁਰਵਿੰਦਰ ਸਿੰਘ ਦੀ ਕਥਿਤ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ ਦੇ ਕੈਲਗਰੀ ‘ਚ ਮੌਤ ਹੋ ਗਈ। ਦੱਸ ਦਈਏ ਕਿ ਗੁਰਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਆਪਣੀ ਇਕਲੌਤੀ ਸੰਤਾਨ ਦੀ ਮੌਤ ਦੀ ਖਬਰ ਸੁਣਕੇ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

ਮਿਲੀ ਜਾਣਕਾਰੀ ਮੁਤਾਬਿਕ ਗੁਰਵਿੰਦਰ ਸਿੰਘ ਕੈਨੇਡਾ ;ਚ ਹੋਮ ਗਾਰਡ ਦੀ ਨੌਕਰੀ ਕਰਦਾ ਸੀ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ ਕਰਜ਼ਾ ਚੁੱਕ ਕੇ 2 ਸਾਲ ਪਹਿਲਾਂ ਆਪਣੀ ਨੂੰਹ ਕੈਨੇਡਾ ਭੇਜੀ ਅਤੇ ਪਿਛਲੇ ਸਾਲ 2023 ਨਵੰਬਰ ‘ਚ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹਨਾਂ ਨੂੰ ਸੂਚਨਾ ਮਿਲੀ ਕਿ ਕੰਮ ਦੌਰਾਨ ਗੁਰਵਿੰਦਰ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article