Friday, July 26, 2024
spot_img

ਜਲੰਧਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ : Audi ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ

Must read

ਜਲੰਧਰ : ਮੰਗਲਵਾਰ ਰਾਤ ਨੂੰ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਸਿਵਲ ਹਸਪਤਾਲ ਜਲੰਧਰ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸ ਦਈਏ ਕਿ ਇਹ ਪੰਜੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਕੇ ਕੁਚਲ ਦਿੱਤਾ।

ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਵਿਧੀਪੁਰ ਰੇਲਵੇ ਕਰਾਸਿੰਗ, ਜਗਦੀਸ਼ ਚੰਦਰ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਅਤੇ ਪੰਕਜ ਵਾਸੀ ਕਿਸ਼ਨਪੁਰਾ ਦੇ ਨਾਲ ਲੱਗਦੀ ਮੁਸਲਿਮ ਕਲੋਨੀ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਜ਼ਖ਼ਮੀ ਹੋ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article